Hindusthan Samachar
Banner 2 शनिवार, दिसम्बर 15, 2018 | समय 03:03 Hrs(IST) Sonali Sonali Sonali Singh Bisht

ਹੈਰੋਇਨ ਸਮੇਤ ਇੱਕ ਕਾਬੂ, ਮਾਮਲਾ ਦਰਜ

By HindusthanSamachar | Publish Date: Jun 14 2018 10:51PM
ਹੈਰੋਇਨ ਸਮੇਤ ਇੱਕ ਕਾਬੂ, ਮਾਮਲਾ ਦਰਜ
ਚੰਡੀਗੜ·,14 ਜੂਨ (ਹਿ.ਸ.)। ਜ਼ਿਲਾ ਅੰਮ੍ਰਿਤਸਰ ਦੇ ਥਾਣਾ ਭਿੱਖੀਵਿੰਡ ਪੁਲਿਸ ਨੇ ਵੀਰ ਨੂੰ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕਾਬੂ ਕੀਤਾ ਹੈ। ਥਾਣਾ ਮੁਖੀ ਮਨਜਿੰਦਰ ਸਿੰਘ ਭਿੱਖੀਵਿੰਡ ਨੇ ਦੱਸਿਆ ਕਿ ਡੀ. ਐੱਸ. ਪੀ ਸਲੱਖਣ ਸਿੰਘ ਮਾਨ ਦੀ ਅਗਵਾਈ ਹੇਠ ਏ. ਐੱਸ. ਆਈ. ਨਰਿੰਦਰ ਸਿੰਘ ਸਮੇਤ ਪੁਲਿਸ ਪਾਰਟੀ ਪਿੰਡ ਮਾੜੀ ਗੋੜ ਸਿੰਘ ਨਜ਼ਦੀਕ ਨਾਕਾਬੰਦੀ ਕੀਤੀ ਹੋਈ ਸੀ। ਉਸੇ ਸਮੇਂ ਸਾਹਮਣੇ ਤੋਂ ਆ ਰਹੇ ਪਿੰਡ ਮਾੜੀ ਗੋੜ ਸਿੰਘ ਦੇ ਰਕਬੇ ''ਚੋਂ ਸੁਖਵਿੰਦਰ ਸਿੰਘ ਨਿਵਾਸੀ ਮਰਗਿੰਦਪੁਰਾ ਨੂੰ ਕਾਬੂ ਕਰਕੇ ਉਸ ਦੇ ਟ੍ਰੈਕਟਰ ਦੀ ਡਰਾਈਵਰ ਸੀਟ ''ਚ 150 ਗ੍ਰਾਮ ਹੈਰੋਇਨ ਦੀ ਬਰਾਮਦਗੀ ਕੀਤੀ। ਪੁਲਿਸ ਨੇ ਦੋਸ਼ੀ ਨੂੰ ਕਾਬੂ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਹਿੰਦੂਸਥਾਨ ਸਮਾਚਾਰ/ਸੰਜੀਵ
image