Hindusthan Samachar
Banner 2 बुधवार, सितम्बर 26, 2018 | समय 02:02 Hrs(IST) Sonali Sonali Sonali Singh Bisht

ਸਿੱਖ ਔਰਤਾਂ ਨੂੰ ਹੈਲਮਟ ਪਾਉਣ ਲਈ ਮਜ਼ਬੂਰ ਕਰਨ ਵਾਲਾ ਘਿਨੌਣਾ ਨੋਟੀਫਿਕੇਸ਼ਨ ਵਾਪਸ ਲਓ: ਅਕਾਲੀ ਦਲ

By HindusthanSamachar | Publish Date: Jul 14 2018 2:07PM
ਸਿੱਖ ਔਰਤਾਂ ਨੂੰ ਹੈਲਮਟ ਪਾਉਣ ਲਈ ਮਜ਼ਬੂਰ ਕਰਨ ਵਾਲਾ ਘਿਨੌਣਾ ਨੋਟੀਫਿਕੇਸ਼ਨ ਵਾਪਸ ਲਓ: ਅਕਾਲੀ ਦਲ
ਚੰਡੀਗੜ, 14 ਜੁਲਾਈ (ਹਿ.ਸ.)। ਸ਼੍ਰੋਮਣੀ ਅਕਾਲੀ ਦਲ ਨੇ ਅੱਜ ਚੰਡੀਗੜ· ਪ੍ਰਸਾਸ਼ਨ ਨੂੰ ਜ਼ੋਰ ਦੇ ਕੇ ਕਿਹਾ ਹੈ ਕਿ ਉਹ ਮੋਟਰ ਵਾਹਨ ਨਿਯਮਾਂ ਵਿਚ ਆਪਣੀ ਮਨਮਰਜ਼ੀ ਨਾਲ ਕੀਤੀ ਸੋਧ ਅਤੇ ਘਿਨੌਣੇ ਢੰਗ ਨਾਲ ਇੱਕ ਸਿੱਖ ਔਰਤ ਦੀ ਪਰਿਭਾਸ਼ਾ ''ਸਿਰਫ ਦਸਤਾਰ ਬੰਨ·ਣ ਵਾਲੀ ਔਰਤ ਤੱਕ ਸੀਮਤ'' ਕਰਨ ਦੇ ਫੈਸਲੇ ਨੂੰ ਤੁਰੰਤ ਵਾਪਸ ਲਵੇ। ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਬੁਲਾਰੇ ਡਾਕਟਰ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਯੂਟੀ ਪ੍ਰਸਾਸ਼ਨ ਕੋਲ ਇੱਕ ਸਿੱਖ ਔਰਤ ਦੀ ਪਹਿਚਾਣ ਨੂੰ ਪਰਿਭਾਸ਼ਿਤ ਜਾਂ ਮੁੜ-ਪਰਿਭਾਸ਼ਿਤ ਕਰਨ ਜਾਂ ਇਹ ਤੈਅ ਕਰਨ ਦਾ ਕੋਈ ਅਧਿਕਾਰ ਨਹੀਂ ਹੈ ਕਿ ਕਾਨੂੰਨ ਦੀਆਂ ਨਜ਼ਰਾਂ ਵਿਚ ਇੱਕ ਸਿੱਖ ਔਰਤ ਕੌਣ ਹੈ। ਉਹਨਾਂ ਕਿਹਾ ਕਿ ਇਸ ਸੰਬੰਧ ਵਿਚ ਯੂਟੀ ਪ੍ਰਸਾਸ਼ਨ ਦੀ ਕਾਰਵਾਈ ਪੂਰੀ ਤਰਾਂ ਤਾਨਾਸ਼ਾਹੀ, ਯੋਜਨਾਹੀਣ ਅਤੇ ਨਾ-ਸਮਝੀ ਭਰੀ ਹੈ। ਸਿੱਖ ਰਹਿਤ ਮਰਿਆਦਾ ਵਿਚ ਸਪੱਸ਼ਟ ਰੂਪ ਵਿਚ ਦੱਸੀ ਗਈ ਇੱਕ ਸਿੱਖ ਔਰਤ ਦੀ ਪਰਿਭਾਸ਼ਾ ਨੂੰ ਬਦਲਣ ਦਾ ਅਧਿਕਾਰ ਯੂਟੀ ਪ੍ਰਸਾਸ਼ਨ ਕਿਵੇਂ ਲੈ ਸਕਦਾ ਹੈ।ਰਹਿਤ ਮਰਿਆਦਾ ਨਾਲ ਛੇੜਛਾੜ ਕਰਨਾ ਯੂਟੀ ਪ੍ਰਸਾਸ਼ਨ ਦਾ ਕੰਮ ਨਹੀਂ ਹੈ। ਡਾਕਟਰ ਚੀਮਾ ਯੂਟੀ ਪ੍ਰਸਾਸ਼ਨ ਦੇ ਇੱਕ ਤਾਜ਼ਾ ਨੋਟੀਫਿਕੇਸ਼ਨ ਬਾਰੇ ਟਿੱਪਣੀ ਕਰ ਰਹੇ ਸਨ, ਜਿਸ ਵਿਚ ਕਿਹਾ ਗਿਆ ਹੈ ਕਿ ਹੈਲਮਟ ਪਾਉਣ ਤੋਂ ਛੋਟ ਦੇਣ ਵਾਸਤੇ ਇੱਕ ਸਿੱਖ ਔਰਤ ਦਾ ਅਰਥ ''ਇੱਕ ਦਸਤਾਰ ਪਹਿਨਣ ਵਾਲੀ ਸਿੱਖ ਔਰਤ'' ਹੋਵੇਗਾ। ਡਾਕਟਰ ਚੀਮਾ ਨੇ ਕਿਹਾ ਕਿ ਕਿਸੇ ਨੂੰ ਯੂਟੀ ਪ੍ਰਸਾਸ਼ਨ ਨੂੰ ਦੱਸਣਾ ਚਾਹੀਦਾ ਹੈ ਕਿ ਸਿੱਖਾਂ ਨੂੰ ਹੈਲਮਟ ਪਾਉਣ ਤੋਂ ਛੋਟ ਕਿਸੇ ਅਸੁਵਿਧਾ ਕਰਕੇ ਨਹੀਂ, ਸਗੋਂ ਧਾਰਮਿਕ ਸੰਵੇਦਨਸ਼ੀਲਤਾ ਅਤੇ ਉਹਨਾਂ ਸਿਧਾਂਤਾਂ ਕਰਕੇ ਦਿੱਤੀ ਗਈ ਹੈ, ਜਿਹੜੇ ਇੱਕ ਸਿੱਖ ਨੂੰ ਹੈਲਮਟ, ਟੋਪੀ ਜਾਂ ਹੈਟ ਪਾਉਣ ਤੋਂ ਵਰਜਦੇ ਹਨ। ਡਾਕਟਰ ਚੀਮਾ ਨੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਕਿ ਸੁਪਰੀਮ ਕੋਰਟ ਦੇ ਇੱਕ ਫੈਸਲੇ ਰਾਹੀਂ ਸਿੱਖ ਔਰਤਾਂ ਨੂੰ ਹੈਲਮਟ ਤੋਂ ਮਿਲੀ ਛੋਟ ਦੀ ਜਿੱਥੇ ਪੰਜਾਬ ਰਾਜ ਵੱਲੋਂ ਪੂਰੀ ਤਰਾਂ ਰਾਖੀ ਕੀਤੀ ਜਾ ਰਹੀ ਹੈ, ਉਥੇ ਸੂਬੇ ਦੀ ਰਾਜਧਾਨੀ ਨੇ ਬਿਲਕੁੱਲ ਹੀ ਉਲਟ ਸਟੈਂਡ ਲੈ ਲਿਆ ਹੈ। ਇਸ ਨਾਲ ਪੰਜਾਬ ਅਤੇ ਇਸ ਦੀ ਰਾਜਧਾਨੀ ਵਿਚ ਰਹਿੰਦੀਆਂ ਔਰਤਾਂ ਲਈ ਦੋ ਵੱਖਰੀ ਕਿਸਮ ਦੇ ਕਾਨੂੰਨ ਹੋਂਦ ਵਿਚ ਆ ਗਏ ਹਨ। ਡਾਕਟਰ ਚੀਮਾ ਨੇ ਕਿਹਾ ਕਿ ਸੂਬਿਆਂ ਅਤੇ ਸੰਘੀ ਖੇਤਰਾਂ ਦੀਆਂ ਸਰਕਾਰਾਂ ਇੱਕ ਸਿੱਖ ਪੁਰਸ਼ ਅਤੇ ਔਰਤ ਦੀ ਪਹਿਚਾਣ ਬਾਰੇ ਆਪਣੀ ਮਰਜ਼ੀ ਦੀ ਪਰਿਭਾਸ਼ਾ ਨਹੀਂ ਘੜ ਸਕਦੀਆਂ। ਸਾਬਕਾ ਸਿੱਖਿਆ ਮੰਤਰੀ ਨੇ ਕਿਹਾ ਕਿ ਪਾਰਟੀ ਇਸ ਮੁੱਦੇ ਨੂੰ ਯੂਟੀ ਦੇ ਪ੍ਰਸਾਸ਼ਕ ਕੋਲ ਉਠਾਏਗੀ ਅਤੇ ਇਸ ਤਾਜ਼ਾ ਸੋਧ ਨੂੰ ਵਾਪਸ ਲੈਣ ਲਈ ਬੇਨਤੀ ਕਰੇਗੀ। ਹਿੰਦੂਸਥਾਨ ਸਮਾਚਾਰ/ਸੰਜੀਵ
image