Hindusthan Samachar
Banner 2 बुधवार, दिसम्बर 12, 2018 | समय 15:17 Hrs(IST) Sonali Sonali Sonali Singh Bisht

ਅੱਧਾ ਕਿੱਲੋ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ

By HindusthanSamachar | Publish Date: Oct 13 2018 10:47PM
ਅੱਧਾ ਕਿੱਲੋ ਅਫੀਮ ਸਮੇਤ ਦੋਸ਼ੀ ਗ੍ਰਿਫਤਾਰ
ਚੰਡੀਗੜ·,13ਅਕਤੂਬਰ(ਹਿ.ਸ.)। ਜ਼ਿਲਾ ਫਤਿਹਗੜ· ਸਾਹਿਬ ਪੁਲਿਸ ਨੇ ਨਸ਼ੀਲੇ ਪਦਾਰਥਾਂ ਸਮੇਤ ਇੱਕ ਵਿਅਕਤੀ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਦੋਸ਼ੀ ਖਿਲਾਫ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦੇ ਅਨੁਸਾਰ, ਥਾਣਾ ਫਤਿਹਗੜ· ਸਾਹਿਬ ਦੇ ਮੁਖੀ ਰੁਪਿੰਦਰ ਸਿੰਘ ਵਲੋਂ ਪਿਲਸ ਪਾਰਟੀ ਸਮੇਤ ਟੀ-ਪੁਆਇੰਟ ਤਲਾਨਿਆਂ ਇਲਾਕੇ ''ਚ ਨਾਕਾਬੰਦੀ ਕੀਤੀ ਹੋਈ ਸੀ। ਇਸੇ ਦੌਰਾਨ ਸ਼ੱਕ ਦੇ ਆਧਾਰ ''ਤੇ ਇਕ ਮੋਟਸਾਈਕਲ ਸਵਾਰ ਅੰਮ੍ਰਿਤਧਾਰੀ ਨੌਜਵਾਨ ਨੂੰ ਰੋਕ ਕੇ ਜਦ ਉਸ ਦੀ ਤਲਾਸ਼ੀ ਲਈ ਗਈ ਤਾਂ ਕੋਲੋਂ ਅੱਧਾ ਕਿੱਲੋ ਅਫੀਮ ਬਰਾਮਦ ਹੋਈ। ਉਕਤ ਨੌਜਵਾਨ ਦੀ ਪਛਾਣ ਮੇਜਰ ਸਿੰਘ ਵਜੋਂ ਹੋਈ ਹੈ, ਜੋ ਟਰੇਨ ਦੇ ਜਰੀਏ ਮੱਧ ਪ੍ਰਦੇਸ਼ ਤੋਂ ਅਫੀਮ ਲਿਆ ਕਿ ਫਤਿਹਗੜ· ਸਾਹਿਬ ਦੇ ਆਸ-ਪਾਸ ਦੇ ਇਲਾਕਿਆਂ ''ਚ ਸਪਲਾਈ ਕਰਦਾ ਸੀ। ਹਿੰਦੂਸਥਾਨ ਸਮਾਚਾਰ/ਸੰਜੀਵ
image