Hindusthan Samachar
Banner 2 रविवार, नवम्बर 18, 2018 | समय 06:47 Hrs(IST) Sonali Sonali Sonali Singh Bisht

ਪੰਜਾਬ ਚ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਰੋਹ 23 ਨਵੰਬਰ ਤੋਂ ਸ਼ੁਰੂ

By HindusthanSamachar | Publish Date: Nov 10 2018 8:37PM
ਪੰਜਾਬ ਚ ਪ੍ਰਕਾਸ਼ ਪੁਰਬ ਸਬੰਧੀ ਸਾਲ ਭਰ ਚੱਲਣ ਵਾਲੇ ਸਮਾਰੋਹ 23 ਨਵੰਬਰ ਤੋਂ ਸ਼ੁਰੂ
ਚੰਡੀਗੜ,10 ਨਵੰਬਰ (ਹਿ.ਸ.)।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਮਨਾਉਣ ਲਈ ਸਾਲ ਭਰ ਚੱਲਣ ਵਾਲੇ ਸਮਰੋਹਾਂ ਦੀ 23 ਨਵੰਬਰ ਨੂੰ ਸ਼ੁਰੂਆਤ ਕਰਨਗੇ। ਪਹਿਲੇ ਗੁਰੂ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਵਿਖੇ ਅਨੇਕਾਂ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰਖਣਗੇ ਅਤੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸਬੰਧੀ ਸਿਲਸਲੇਵਾਰ ਸਮਰੋਹਾਂ ਦਾ ਉਦਘਾਟਨ ਕਰਨਗੇ। ਇਕ ਸਰਕਾਰੀ ਬੁਲਾਰੇ ਅਨੁਸਾਰ ਸੁਲਤਾਨਪੁਰ ਲੋਧੀ ਤੋਂ ਇਨਾਂ ਸਮਰੋਹਾਂ ਨੂੰ ਮਨਾਉਣ ਦੀ ਸ਼ੁਰੂਆਤ ਕਰਨ ਤੋਂ ਪਹਿਲਾਂ ਮੁੱਖ ਮੰਤਰੀ 19 ਨਵੰਬਰ ਨੂੰ ਸੂਬਾਈ ਤਾਲਮੇਲ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਕਰਨਗੇ ਅਤੇ ਇਹ ਸਮਰੋਹ ਮਨਾਉਣ ਲਈ ਰੂਪ ਰੇਖਾ ਨੂੰ ਅੰਤਿਮ ਰੂਪ ਦੇਣ ਵਾਸਤੇ ਸੰਤ ਸਮਾਜ ਦੇ ਨੁਮਾਇੰਦਿਆਂ ਨੂੰ ਮਿਲਣਗੇ। ਬੁਲਾਰੇ ਅਨੁਸਾਰ ਮੁੱਖ ਮੰਤਰੀ ਇਨਾਂ ਸਮਾਰੋਹਾਂ ਨੂੰ ਮਨਾਉਣ ਸਬੰਧੀ ਪ੍ਰਗਤੀ ''ਤੇ ਖੁਦ ਨਿਗਰਾਨੀ ਰੱਖ ਰਹੇ ਹਨ। ਉਨਾਂ ਨੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਨੂੰ ਇਸ ਪ੍ਰਗਤੀ ''ਤੇ ਨਜ਼ਰ ਰੱਖਣ ਲਈ ਆਖਿਆ ਹੈ। ਹਿੰਦੂਸਥਾਨ ਸਮਾਚਾਰ/ਸੰਜੀਵ
image