Hindusthan Samachar
Banner 2 गुरुवार, मार्च 21, 2019 | समय 06:42 Hrs(IST) Sonali Sonali Sonali Singh Bisht

ਪੰਜਾਬ ਚ 135.08 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ

By HindusthanSamachar | Publish Date: Nov 10 2018 8:38PM
ਪੰਜਾਬ ਚ 135.08 ਲੱਖ ਮੀਟ੍ਰਿਕ ਟਨ ਝੋਨੇ ਦੀ ਹੋਈ ਖ਼ਰੀਦ
ਚੰਡੀਗੜ,10 ਨਵੰਬਰ (ਹਿ.ਸ.)।ਪੰਜਾਬ ਵਿੱਚ 9 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 135.08 ਲੱਖ ਮੀਟ੍ਰਿਕ ਟਨ ਝੋਨੇ ਦੀ ਖ਼ਰੀਦ ਕੀਤੀ ਗਈ ਹੈ। ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ ਸਥਿਤ ਵੱਖ-ਵੱਖ ਖ਼ਰੀਦ ਕੇਂਦਰਾਂ ''ਚੋਂ ਖ਼ਰੀਦੇ ਕੁੱਲ ਝੋਨੇ ਵਿੱਚੋਂ 134.21 ਲੱਖ ਮੀਟ੍ਰਿਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 86181 ਮੀਟ੍ਰਿਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਵੱਲੋਂ ਖ਼ਰੀਦਿਆ ਜਾ ਚੁੱਕਾ ਹੈ। ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪਨਗ੍ਰੇਨ ਵੱਲੋਂ 46.49 ਲੱਖ ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 31.11 ਲੱਖ ਮੀਟ੍ਰਿਕ ਟਨ ਅਤੇ ਪਨਸਪ ਵੱਲੋਂ 27.60 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 12.88 ਲੱਖ ਮੀਟ੍ਰਿਕ ਟਨ ਅਤੇ 13.97 ਲੱਖ ਮੀਟ੍ਰਿਕ ਟਨ ਝੋਨਾ ਖ਼ਰੀਦਿਆ ਗਿਆ ਹੈ। ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ ਵੀ 215330 ਮੀਟ੍ਰਿਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ। ਹਿੰਦੂਸਥਾਨ ਸਮਾਚਾਰ/ਸੰਜੀਵ
लोकप्रिय खबरें
फोटो और वीडियो गैलरी
image