Hindusthan Samachar
Banner 2 बुधवार, मार्च 20, 2019 | समय 05:28 Hrs(IST) Sonali Sonali Sonali Singh Bisht

ਪੰਜਾਬ ਸਰਕਾਰ 550ਵੇਂ ਪਰਕਾਸ਼ ਪੂਰਬ ਮੌਕੇ 550 ਕੈਦੀਆਂ ਨੂੰ ਕਰ ਸਕਦੀ ਹੈ ਰਿਹਾਅ

By HindusthanSamachar | Publish Date: Nov 10 2018 10:07PM
ਪੰਜਾਬ ਸਰਕਾਰ 550ਵੇਂ ਪਰਕਾਸ਼ ਪੂਰਬ ਮੌਕੇ  550 ਕੈਦੀਆਂ ਨੂੰ  ਕਰ ਸਕਦੀ ਹੈ ਰਿਹਾਅ
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਹੋਵੇਗਾ ਐਲਾਨ ਚੰਡੀਗੜ੍ਹ, 10 ਨਵੰਬਰ (ਸ.ਬ.) ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ 23 ਨਵੰਬਰ ਨੂੰ ਸ੍ਰੀ ਸੁਲਤਾਨਪੁਰ ਲੋਧੀ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਲਈ ਸਲਾਨਾ ਸਮਾਗਮਾਂ ਦੀ ਸ਼ੁਰੂਆਤ ਮੌਕੇ ਹੋਣ ਵਾਲੇ ਵਿਸ਼ੇਸ਼ ਸਮਾਗਮ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਦੀਆਂ ਜੇਲਾਂ ਵਿੱਚ ਨਜ਼ਰਬੰਦ 550 ਕੈਦੀਆਂ ਨੂੰ ਰਿਹਾਅ ਕਰਨ ਦਾ ਐਲਾਨ ਕੀਤਾ ਜਾ ਸਕਦਾ ਹੈ। ਇਸਤੋਂ ਇਲਾਵਾ ਮੁੱਖ ਮੰਤਰੀ ਵਲੋਂ ਸੁਲਤਾਨਪੁਰ ਲੋਧੀ ਨੇੜਲੇ ਪਿੰਡਾਂ ਵਿੱਚ 550 ਰੁੱਖ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ ਜਾਵੇਗੀ। ਇਸ ਦੇ ਨਾਲ ਹੀ ਸਾਲ ਦੌਰਾਨ ਸੂਬੇ ਦੇ ਸਾਰੇ 12 ਹਜ਼ਾਰ ਪਿੰਡਾਂ ਵਿੱਚ 550 ਰੁੱਖ ਲਗਾਉਣ ਦੇ ਕੰਮ ਨੂੰ ਪੂਰਾ ਕੀਤਾ ਜਾਵੇਗਾ। ਇਹ ਫੈਸਲਾ ਮੁੱਖ ਮੰਤਰੀ ਵੱਲੋਂ ਪ੍ਰਕਾਸ਼ ਪੁਰਬ ਨਾਲ ਸਬੰਧਤ ਸਮਾਗਮਾਂ ਦੀ ਤਿਆਰੀ ਲਈ ਚੱਲ ਰਹੇ ਵਿਚਾਰ ਵਟਾਂਦਰੇ ਦੌਰਾਨ ਲਿਆ ਗਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮੁੱਖ ਮੰਤਰੀ ਵੱਲੋਂ ਜਿਨ੍ਹਾਂ 550 ਕੈਦੀਆਂ ਨੂੰ ਇਸ ਮੌਕੇ ਰਿਹਾਅ ਕੀਤਾ ਜਾਣਾ ਹੈ, ਉਨ੍ਹਾਂ ਦੀ ਚੋਣ ਰਾਜ ਸਰਕਾਰ ਵੱਲੋਂ ਨਿਰਧਾਰਤ ਨੀਤੀ ਮੁਤਾਬਕ ਕੀਤੀ ਜਾਵੇਗੀ। ਹਿੰਦੂਸਥਾਨ ਸਮਾਚਾਰ/ਸੰਜੀਵ
लोकप्रिय खबरें
फोटो और वीडियो गैलरी
image