Hindusthan Samachar
Banner 2 सोमवार, नवम्बर 19, 2018 | समय 00:19 Hrs(IST) Sonali Sonali Sonali Singh Bisht

ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ

By HindusthanSamachar | Publish Date: Nov 10 2018 10:36PM
ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਨੌਜਵਾਨ ਦੀ ਮੌਤ
ਚੰਡੀਗੜ, 10 ਨਵੰਬਰ(ਹਿ.ਸ.)। ਪੰਜਾਬ ''ਚ ਨਸ਼ੇ ਦੀ ਓਵਰਡੋਜ਼ ਲੈਣ ਕਾਰਨ ਹੋ ਰਹੀਆਂ ਮੌਤਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ। ਤਾਜ਼ਾ ਮਾਮਲਾ ਜ਼ਿਲਾ ਫਰੀਦਕੋਟ ''ਚ ਇੱਕ ਨੌਜਵਾਨ ਵੱਲੋਂ ਨਸ਼ੇ ਦਾ ਇੰਜੈਕਸ਼ਨ ਲਾਉਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਭੋਲੂਵਾਡਾ ਰੋਡ ਨਿਵਾਸੀ ਸੁਖਚੈਨ ਸਿੰਘ ਦੇ ਰੂਪ ਵੱਜੋਂ ਹੋਈ ਹੈ। ਮ੍ਰਿਤਕ ਨੌਜਵਾਨ ਸੁਖਚੈਨ ਸਿੰਘ ਪਿਛਲੇ ਕੁਝ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ। ਸ਼ਨੀਵਾਰ ਨੂੰ ਘਰ ''ਚ ਹੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਉਸ ਦੀ ਮੌਤ ਹੋ ਗਈ। ਫ਼ਰੀਦਕੋਟ ਜ਼ਿਲਾ ਦਾ ਇਹ ਪਹਿਲਾ ਮਾਮਲਾ ਨਹੀਂ ਹੈ। ਇਸ ਤੋਂ ਪਹਿਲਾਂ ਜੂਨ ਮਹੀਨੇ ਵਿੱਚ ਕੋਟਕਪੂਰਾ ਦੇ ਨੌਜਵਾਨ ਬਲਵਿੰਦਰ ਸਿੰਘ ਦੀ ਮੌਤ ਵੀ ਨਸ਼ੇ ਦੀ ਓਵਰਡੋਜ਼ ਕਾਰਨ ਹੋ ਗਈ ਸੀ। ਸਥਾਨਕ ਪੁਲਿਸ ਦਾ ਕਹਿਣਾ ਹੈ ਹਾਲੇ ਤੱਕ ਉਹਨਾਂ ਕੋਲ ਇਸਦੀ ਸ਼ਿਕਾਇਤ ਨਹੀਂ ਆਈ ਹੈ ਜਦੋਂ ਸ਼ਿਕਾਇਤ ਮਿਲੇਗੀ ਤੁਰੰਤ ਕਾਰਵਾਈ ਕਰਨਗੇ। ਹਿੰਦੂਸਥਾਨ ਸਮਾਚਾਰ/ਸੰਜੀਵ
image