Hindusthan Samachar
Banner 2 शनिवार, नवम्बर 17, 2018 | समय 00:22 Hrs(IST) Sonali Sonali Sonali Singh Bisht

ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ

By HindusthanSamachar | Publish Date: Nov 10 2018 10:38PM
ਮਸ਼ਹੂਰ ਗੈਂਗਸਟਰ ਜੱਗੂ ਭਗਵਾਨਪੁਰੀਏ ਦਾ ਸਾਥੀ ਹਥਿਆਰਾਂ ਸਮੇਤ ਗ੍ਰਿਫਤਾਰ
ਚੰਡੀਗੜ·, 10 ਨਵੰਬਰ(ਹਿ.ਸ.)। ਜ਼ਿਲਾ ਅੰਮ੍ਰਿਤਸਰ ਦੀ ਸਿਟੀ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ਤੇ ਪੰਜਾਬ ਦੇ ਮਸ਼ਹੂਰ ਗੈਂਗਸਟਰ ਜੱਗੂ ਦੇ ਸਾਥੀ ਅਮਨਪ੍ਰੀਤ ਸਿੰਘ ਨੂੰ ਵਿਦੇਸ਼ੀ ਹਥਿਆਰ ਸਮੇਤ ਗ੍ਰਿਫਤਾਰ ਕੀਤਾ ਹੈ। ਜਾਂਚ ਅਧਿਕਾਰੀ ਦਿਲਬਾਗ ਸਿੰਘ ਨੇ ਦੱਸਿਆ ਕਿ ਉਕਤ ਦੋਸ਼ੀ ਕੋਲੋਂ ਬਰਾਮਦ ਪਿਸਤੌਲ ਇਟਲੀ ਦਾ ਬਣਿਆ ਹੋਇਆ ਹੈ। ਇਸ ਹਥਿਆਰ ਨਾਲ ਦੋਸ਼ੀ ਕਈ ਵਾਰਦਾਤਾਂ ਨੂੰ ਅੰਜਾਮ ਵੀ ਦੇ ਚੁੱਕਾ ਹੈ। ਪੁਲਿਸ ਅਧਿਕਾਰੀ ਮੁਤਾਬਕ ਦੋਸ਼ੀ ਹੁਣ ਵੀ ਕੋਈ ਵੱਡੀ ਵਾਰਦਾਤ ਨੂੰ ਅੰਜਾਮ ਦੇਣ ਦੀ ਫਿਰਾਕ ''ਚ ਸੀ। ਗ੍ਰਿਫਤਾਰ ਕੀਤਾ ਗਿਆ ਦੋਸ਼ੀ ਜੱਗੂ ਗੈਂਗ ਨਾਲ ਸੰਬੰਧ ਰੱਖਦਾ ਸੀ ਅਤੇ ਪੁਲਿਸ ਕਈ ਸੰਗੀਨ ਮਾਮਲਿਆਂ ''ਚ ਲੋੜੀਂਦਾ ਸੀ। ਹਿੰਦੂਸਥਾਨ ਸਮਾਚਾਰ/ਸੰਜੀਵ
image