Hindusthan Samachar
Banner 2 सोमवार, दिसम्बर 10, 2018 | समय 12:20 Hrs(IST) Sonali Sonali Sonali Singh Bisht

ਭੁੱਲਾਂ ਬਖਸ਼ਾਉਣ ਲਈ ਬਾਦਲ ਪਰਿਵਾਰ ਪਹੁੰਚਿਆ ਸ਼੍ਰੀ ਅਕਾਲ ਤਖਤ ਸਾਹਿਬ, ਕੀਤੇ ਜੁੱਤੇ ਸਾਫ

By HindusthanSamachar | Publish Date: Dec 8 2018 11:06PM
ਭੁੱਲਾਂ ਬਖਸ਼ਾਉਣ ਲਈ ਬਾਦਲ ਪਰਿਵਾਰ ਪਹੁੰਚਿਆ ਸ਼੍ਰੀ ਅਕਾਲ ਤਖਤ ਸਾਹਿਬ, ਕੀਤੇ ਜੁੱਤੇ ਸਾਫ
ਅੰਮ੍ਰਿਤਸਰ, 08 ਦਿਸੰਬਰ (ਹਿ.ਸ.)। ਵਿਵਾਦਾਂ ''ਚ ਘਿਰਿਆ ਸ਼੍ਰੋਮਣੀ ਅਕਾਲੀ ਦਲ ਪਿਛਲੇ ਦਸ ਸਾਲਾਂ ਦੌਰਾਨ ਹੋਈਆਂ ਭੁੱਲਾਂ ਨੂੰ ਬਖਸ਼ਾਉਣ ਲਈ ਬਾਦਲ ਪਰਿਵਾਰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਨਤਮਸਕਤ ਹੋਏ। ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਅਕਾਲੀ ਨੇਤਾ ਬਿਕਰਮ ਮਜੀਠੀਆ ਤੇ ਅਕਾਲੀ ਬਲਾਰੇ ਦਲਜੀਤ ਸਿੰਘ ਚੀਮਾ ਸਮੇਤ ਕਈ ਸੀਨੀਅਰ ਆਗੂ ਅੰਮ੍ਰਿਤਸਰ ਪਹੁੰਚੇ। ਦੂਜੇ ਪਾਸੇ ਅਕਾਲੀ ਦਲ ਬਾਦਲ ਦੀ ਲੀਡਰਸ਼ਿਪ ਵੱਲੋਂ ਸ਼੍ਰੀ ਅਕਾਲ ਤਖ਼ਤ ਸਾਹਿਬ ਵਿਖੇ ਖਿਮਾ ਜਾਚਣਾ ਕਰਨ ਤੇ ਵੱਡੇ ਸਵਾਲ ਉੱਠੇ ਹਨ। ਸਿੱਖ ਬੁੱਧੀਜੀਵੀ ਤੇ ਵਿਰੋਧੀ ਧਿਰਾਂ ਸਵਾਲ ਕਰ ਰਹੀਆਂ ਹਨ ਕਿ ਸ਼੍ਰੋਮਣੀ ਅਕਾਲੀ ਦਲ ਨੇ ਸਵੀਕਾਰ ਲਿਆ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸੰਕਟ ਲਈ ਉਹ ਹੀ ਜ਼ਿੰਮੇਵਾਰ ਹਨ। ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਸਕੱਤਰ ਜਨਰਲ ਹਰਵਿੰਦਰ ਸਿੰਘ ਸਰਨਾ ਨੇ ਕਿਹਾ ਹੈ ਕਿ ਪਹਿਲਾਂ ਇਹ ਤੈਅ ਕੀਤਾ ਜਾਣਾ ਚਾਹੀਦਾ ਹੈ ਕਿ ਅਕਾਲੀ ਲੀਡਰ ਕਿਹੜੀ-ਕਿਹੜੀ ਗਲਤੀ ਤੇ ਅਵੱਗਿਆ ਦੀ ਮੁਆਫ਼ੀ ਮੰਗ ਰਹੇ ਹਨ। ਉਨਾਂ ਕਿਹਾ ਕਿ ਹੁਣ ਅਕਾਲੀ ਦਲ ਮੰਨ ਰਿਹਾ ਹੈ ਕਿ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੇ ਪੰਥਕ ਸੰਕਟ ਲਈ ਉਹ ਹੀ ਜ਼ਿੰਮੇਵਾਰ ਹਨ। ਵਿਰੋਧੀ ਧਿਰ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੇ ਸੁਖਬੀਰ ਬਾਦਲ ਨੂੰ ਵੰਗਾਰਦਿਆਂ ਕਿਹਾ ਹੈ ਕਿ ਉਹ ਸ੍ਰੀ ਅਕਾਲ ਤਖ਼ਤ ਸਾਹਿਬ ਤੇ ਭੁੱਲਾਂ ਬਖ਼ਸ਼ਾਉਣ ਤੋਂ ਪਹਿਲਾਂ ਸੰਗਤ ਸਾਹਮਣੇ ਆਪਣੇ ਗੁਨਾਹਾਂ ਨੂੰ ਕਬੂਲ ਕਰਨ। ਇਸਦੇ ਇਲਾਵਾ ਐਮਪੀ ਭਗਵੰਤ ਮਾਨ ਨੇ ਕਿਹਾ ਕਿ ਅਕਾਲੀ ਦਲ ਅਕਾਲ ਤਖਤ ਸਾਹਿਬ ਵਿਖੇ ਜਾ ਕੇ ਆਪਣੇ ਅਣਜਾਣੇ ਵੱਜੋਂ ਹੋਈਆਂ ਗਲਤੀਆਂ ਮਾਫੀ ਨਹੀਂ ਮੰਨ ਰਿਹਾ ਬਲਕਿ ਪਿਛਲੇ ਦਸ ਸਾਲਾਂ ਦੌਰਾਨ ਹੋਏ ਪਾਪ ਦੀ ਮਾਫੀ ਮੰਗ ਰਿਹਾ ਹੈ। ਉਹਨਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਨੂੰ ਵੰਗਾਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਸਾਹਿਬ ਹੁਣ ਲੋਕ ਬਹੁਤ ਸਿਆਣੇ ਹੋ ਗਏ ਹਨ। ਲੋਕ ਹੁਣ ਤੁਹਾਡੀਆਂ ਗੱਲਾਂ ''ਚ ਨਹੀਂ ਆਉਣਗੇ। ਕਿਉਂਕਿ ਜੋ ਅਕਾਲੀ ਦਲ ਨੇ ਪੰਜਾਬ ਦਾ ਨੁਕਸਾਨ ਕੀਤਾ ਹੈ ਉਸ ਤੋਂ ਹੁਣ ਪੰਜਾਬ ਦਾ ਬੱਚਾ-ਬੱਚਾ ਜਾਣੂ ਹੋ ਗਿਆ ਹੈ। ਉੱਧਰ, ਸਾਬਕਾ ਸੰਸਦ ਮੈਂਬਰ ਤੇ ਬਾਗੀ ਅਕਾਲੀ ਆਗੂ ਡਾ: ਰਤਨ ਸਿੰਘ ਅਜਨਾਲਾ ਅਤੇ ਸਾਬਕਾ ਮੁੱਖ ਸੰਸਦੀ ਸਕੱਤਰ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਬਾਦਲ ਪਰਿਵਾਰ ਤੇ ਸ੍ਰੋਮਣੀ ਅਕਾਲੀ ਦਲ ਦੇ ਹੋਰਨਾਂ ਆਗੂਆਂ ਵੱਲੋਂ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਭੁੱਲਾਂ ਬਖਸ਼ਾਉਣ ਲਈ ਕਰਵਾਈ ਅਰਦਾਸ ਅਤੇ ਕੀਤੀ ਸੇਵਾ ਤੇ ਸ਼ਖਤ ਪ੍ਰਤੀਕਿਰਆ ਜਾਹਿਰ ਕੀਤੀ ਹੈ। ਡਾ: ਰਤਨ ਸਿੰਘ ਅਜਨਾਲਾ ਅਤੇ ਬੋਨੀ ਅਮਰਪਾਲ ਸਿੰਘ ਅਜਨਾਲਾ ਨੇ ਕਿਹਾ ਕਿ ਬਾਦਲ ਪਰਿਵਾਰ ਦੇ ਗੁਨਾਹ ਨਾਮੁਆਫੀਯੋਗ ਹਨ ਕਿਉਂਕਿ ਉਨਾਂ ਨੇ ਸ੍ਰੀ ਅਕਾਲ ਤਖਤ ਸਾਹਿਬ ਨੂੰ ਵੰਗਾਰ ਕੇ ਪਾਖੰਡੀ ਸਾਧ ਨਾਲ ਸਾਂਝ ਪਾਈ ਹੈ।ਉਨਾਂ ਇਹ ਵੀ ਕਿਹਾ ਕਿ ਅਰਦਾਸ ਵਿਚ ਸ਼੍ਰੋਮਣੀ ਅਕਾਲੀ ਦਲ ਕੋਲੋਂ ਭੁੱਲਾਂ ਦਾ ਜ਼ਿਕਰ ਕਰਨਾ ਉਚਿੱਤ ਨਹੀਂ ਕਿਉਂਕਿ ਗਲਤੀਆਂ ਅਕਾਲੀ ਦਲ ਕੋਲੋਂ ਨਹੀਂ ਬਲਕਿ ਇਕ ਪਰਿਵਾਰ ਕੋਲੋਂ ਹੋਈਆਂ ਹਨ। ਹਿੰਦੂਸਥਾਨ ਸਮਾਚਾਰ/ਸੰਜੀਵ
image