Hindusthan Samachar
Banner 2 शनिवार, मार्च 23, 2019 | समय 13:44 Hrs(IST) Sonali Sonali Sonali Singh Bisht

ਅਕਾਲੀ-ਭਾਜਪਾ ਨੇ ਪੰਜਾਬ ਭਰ ਵਿਚ 'ਵਿਸ਼ਵਾਸ਼ਘਾਤ ਦਿਵਸ' ਮਨਾਇਆ

By HindusthanSamachar | Publish Date: Mar 16 2019 8:28PM
ਅਕਾਲੀ-ਭਾਜਪਾ ਨੇ ਪੰਜਾਬ ਭਰ ਵਿਚ 'ਵਿਸ਼ਵਾਸ਼ਘਾਤ ਦਿਵਸ' ਮਨਾਇਆ
ਚੰਡੀਗੜ 16 ਮਾਰਚ ( ਹਿੰਸ ) : ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਦੇ ਦੋ ਸਾਲ ਪੂਰੇ ਹੋਣ ਦੇ ਮੌਕੇ ਉੱਤੇ ਕਾਂਗਰਸ ਪਾਰਟੀ ਵੱਲੋਂ ਚੋਣ ਮੈਨੀਫੈਸਟੋ ਵਿਚ ਪੰਜਾਬ ਦੇ ਲੋਕਾਂ ਨਾਲ ਕੀਤੇ ਚੋਣ ਵਾਅਦਿਆਂ ਨੂੰ ਪੂਰਾ ਨਾ ਕਰਨ ਵਿਰੁੱਧ ਅੱਜ ਦੇ ਦਿਨ ਨੂੰ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀਆ ਜਨਤਾ ਪਾਰਟੀ ਨੇ ਰਾਜ ਭਰ ਵਿਚ ''ਵਿਸ਼ਵਾਸ਼ਘਾਤ ਦਿਵਸ'' ਵਜੋਂ ਮਨਾਇਆ। ਪਾਰਟੀ ਦੇ ਮੁੱਖ ਦਫ਼ਤਰ ਵਿਚ ਰਾਜ ਭਰ ਵਿਚੋਂ ਮਿਲੀਆਂ ਰਿਪੋਰਟਾਂ ਮੁਤਾਬਿਕ ਦੋਵੇਂ ਪਾਰਟੀਆਂ ਦੇ ਵਰਕਰਾਂ ਨੇ ਸੂਬੇ ਦੇ ਸਾਰੇ ਹਲਕਿਆਂ ਅੰਦਰ ਰੋਡ ਸ਼ੋਅ ਕੱਢੇ ਅਤੇ ਧਰਨੇ ਦਿੱਤੇ। ਇਸ ਤੋਂ ਇਲਾਵਾ ਮੌਜੂਦਾ ਸਰਕਾਰ ਦੀ ਮਾੜੀ ਕਾਰਗੁਜ਼ਾਰੀ ਵਿਰੁੱਧ ਰੋਸ ਵਜੋਂ ਕੱਢੇ ਜਾ ਰਹੇ ਇਹਨਾਂ ਰੋਸ ਪ੍ਰਦਰਸ਼ਨਾਂ ਵਿਚ ਹਜ਼ਾਰਾਂ ਦੀ ਗਿਣਤੀ ਵਿਚ ਆਮ ਲੋਕਾਂ ਨੇ ਵੀ ਭਾਗ ਲਿਆ। ਇਹ ਰੋਸ ਪ੍ਰਦਰਸ਼ਨ ਅੰਮ੍ਰਿਤਸਰ, ਬਠਿੰਡਾ, ਜਲੰਧਰ,ਲੁਧਿਆਣਾ, ਪਟਿਆਲਾ, ਮੋਹਾਲੀ ਅਤੇ ਗੁਰਦਾਸਪੁਰ ਵਿਚ ਵੱਡੇ ਅਤੇ ਪ੍ਰਭਾਵਸ਼ਾਲੀ ਰਹੇ। ਛੋਟੇ ਸ਼ਹਿਰਾਂ ਵਿਚ ਵੀ ਹਜ਼ਾਰਾਂ ਦੀ ਗਿਣਤੀ ਵਿਚ ਅਕਾਲੀ -ਭਾਜਪਾ ਸਮਰਥਕਾਂ ਨੇ ਇਹਨਾਂ ਪ੍ਰਦਰਸ਼ਨਾਂ ਵਿਚ ਭਾਗ ਲੈ ਕੇ ਸਰਕਾਰ ਦੀਆਂ ਨਾਕਾਮੀਆਂ ਵਿਰੁੱਧ ਆਪਣੇ ਰੋਸ ਦਾ ਇਜ਼ਹਾਰ ਕੀਤਾ। ਇਹਨਾਂ ਪ੍ਰਦਰਸ਼ਨਾਂ ਦੌਰਾਨ ਹੋਏ ਵੱਡੇ ਇਕੱਠਾਂ ਨੂੰ ਸੰਬੋਧਨ ਕਰਦਿਆਂ ਅਕਾਲੀ-ਭਾਜਪਾ ਦੇ ਸੀਨੀਅਰ ਅਤੇ ਜੂਨੀਅਰ ਆਗੂਆਂ ਨੇ ਦੱਸਿਆ ਕਿ ਸਰਕਾਰ ਸਾਰੇ ਮੁਹਾਜ਼ਾਂ ਉੱਤੇ ਨਾਕਾਮ ਹੋ ਚੁੱਕੀ ਹੈ ਅਤੇ ਸਮਾਜ ਦੇ ਸਾਰੇ ਵਰਗ ਕਿਸਾਨ, ਵਿਦਿਆਰਥੀ, ਅਧਿਆਪਕ, ਸਰਕਾਰੀ ਕਰਮਚਾਰੀ, ਉਦਯੋਗਪਤੀ, ਮਜ਼ਦੂਰ, ਦਲਿਤ ਅਤੇ ਪਛੜੇ ਵਰਗ ਖੁਦ ਨੂੰ ਠੱਗਿਆ ਮਹਿਸੂਸ ਕਰਦੇ ਹਨ। ਅਕਾਲੀ-ਭਾਜਪਾ ਆਗੂਆਂ ਨੇ ਦੱਸਿਆ ਕਿ ਸਰਕਾਰ ਵੱਲੋ ਕੋਈ ਵੀ ਚੋਣ ਵਾਅਦਾ ਪੂਰਾ ਨਾ ਕੀਤੇ ਜਾਣ ਕਰਕੇ ਲੋਕਾਂ ਦਾ ਸੱਤਾਧਾਰੀ ਕਾਂਗਰਸ ਤੋਂ ਮੋਹਭੰਗ ਹੋ ਚੁੱਕਿਆ ਹੈ। ਇਹਨਾਂ ਚਾਹੇ ਨੌਜਵਾਨਾਂ ਲਈ ਹਰ ਘਰ ''ਚ ਰੁਜ਼ਗਾਰ, ਬੇਰੁਜ਼ਗਾਰੀ ਭੱਤਾ ਜਾਂ ਸਮਾਰਟ ਫੋਨ ਦੇਣਾ ਹੋਵੇ ਜਾਂ ਖੁਦਕੁਸ਼ੀ ਪੀੜਤ ਪਰਿਵਾਰਾਂ ਦਾ ਮੁੜ ਵਸੇਬਾ ਹੋਵੇ। ਇੰਨਾ ਹੀ ਨਹੀਂ ਮੌਜੂਦਾ ਸਰਕਾਰ ਨੇ ਸਮਾਜ ਭਲਾਈ ਸਕੀਮਾਂ ਜਿਵੇਂ ਆਟਾ ਦਾਲ ਸਕੀਮ, ਬੁਢਾਪਾ ਪੈਨਸ਼ਨ ਸਕੀਮ, ਮਿਡ ਡੇਅ ਮੀਲ ਜਾਂ ਸਕੂਲੀ ਵਿਦਿਆਰਥੀਆਂ ਨੂੰ ਵਰਦੀਆਂ ਅਤੇ ਕਿਤਾਬਾਂ ਦੇਣਾ ਆਦਿ ਸਾਰੀਆਂ ਸਹੂਲਤਾਂ ਬੰਦ ਕਰ ਦਿੱਤੀਆਂ ਹਨ। ਬੁਲਾਰਿਆਂ ਨੇ ਦੱਸਿਆ ਕਿ ਕਾਂਗਰਸ ਸਰਕਾਰ ਨੇ ਜਾਣਬੁੱਝ ਕੇ ਪੰਜਾਬੀਆਂ ਨੂੰ ਧੋਖਾ ਦਿੱਤਾ ਹੈ ਅਤੇ ਉਹਨਾਂ ਦੇ ਭਰੋਸੇ ਨੂੰ ਤੋੜਿਆ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਲੋਕ ਸਭਾ ਚੋਣਾਂ ਦੌਰਾਨ ਸਾਰੀਆਂ 13 ਸੀਟਾਂ ਉੱਤੇ ਕਾਂਗਰਸ ਨੂੰ ਹਰਾ ਕੇ ਇੱਕ ਕਰਾਰਾ ਸਬਕ ਸਿਖਾਇਆ ਜਾਵੇ। ਹਿੰਦੁਸਥਾਨ ਸਮਾਚਾਰ /ਨਰਿੰਦਰ ਜੱਗਾ
लोकप्रिय खबरें
फोटो और वीडियो गैलरी
image