Hindusthan Samachar
Banner 2 शुक्रवार, अप्रैल 19, 2019 | समय 22:35 Hrs(IST) Sonali Sonali Sonali Singh Bisht

ਪੰਜਾਬ ਸਰਕਾਰ ਵੱਲੋਂ ਬੇ-ਮੌਸਮੀ ਮੀਂਹ ਦੌਰਾਨ ਫਸਲਾਂ ਦੇ ਨੁਕਸਾਨ ‘ਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ

By HindusthanSamachar | Publish Date: Apr 17 2019 8:34PM
ਪੰਜਾਬ ਸਰਕਾਰ ਵੱਲੋਂ ਬੇ-ਮੌਸਮੀ ਮੀਂਹ ਦੌਰਾਨ ਫਸਲਾਂ ਦੇ ਨੁਕਸਾਨ  ‘ਤੇ ਵਿਸ਼ੇਸ਼ ਗਿਰਦਾਵਰੀ ਦੇ ਹੁਕਮ
ਚੰਡੀਗੜ੍ਹ,17 ਅਪ੍ਰੈਲ(ਹਿੰ.ਸ.)।ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਵਿੱਚ ਬੇ-ਮੌਸਮੀ ਮੀਂਹ ਅਤੇ ਤੂਫਾਨ ਕਾਰਨ ਫਸਲਾਂ ਦੇ ਹੋਏ ਨੁਕਸਾਨ ਦਾ ਅਨੁਮਾਨ ਲਾਉਣ ਲਈ ਵਿਸ਼ੇਸ਼ ਗਿਰਦਾਵਰੀ ਦੇ ਹੁਕਮ ਦਿੱਤੇ ਹਨ। ਸਰਕਾਰੀ ਬੁਲਾਰੇ ਅਨੁਸਾਰ ਫਸਲਾਂ ਦੇ ਹੋਏ ਨੁਕਸਾਨ ''ਤੇ ਚਿੰਤਾ ਪ੍ਰਗਟ ਕਰਦੇ ਹੋਏ ਮੁੱਖ ਮੰਤਰੀ ਨੇ ਫਸਲਾਂ ਦੇ ਨੁਕਸਾਨ ਦਾ ਅੰਦਾਜਾ ਲਾਉਣ ਲਈ ਜ਼ਰੂਰੀ ਕਦਮ ਚੁੱਕਣ ਦੇ ਨਿਰਦੇਸ਼ ਦਿੱਤੇ ਹਨ ਤਾਂ ਜੋ ਪ੍ਰਭਾਵਿਤ ਕਿਸਾਨਾਂ ਨੂੰ ਜਲਦੀ ਤੋਂ ਜਲਦੀ ਫਸਲਾਂ ਦੇ ਨੁਕਸਾਨ ਦਾ ਬਣਦਾ ਮੁਆਵਜਾ ਦਿੱਤਾ ਜਾ ਸਕੇ। ਇਕ ਸਰਕਾਰੀ ਬੁਲਾਰੇ ਅਨੁਸਾਰ ਮੁੱਖ ਮੰਤਰੀ ਨੇ ਪ੍ਰਾਥਮਿਕਤਾ ਦੇ ਆਧਾਰ ''ਤੇ ਇਹ ਅਨੁਮਾਨ ਲਾਉਣ ਦੇ ਨਿਰਦੇਸ਼ ਦਿੱਤੇ ਹਨ। ਹਿੰਦੂਸਥਾਨ ਸਮਾਚਾਰ/ਸੰਜੀਵ /ਨਰਿੰਦਰ ਜੱਗਾ
लोकप्रिय खबरें
फोटो और वीडियो गैलरी
image