Hindusthan Samachar
Banner 2 सोमवार, नवम्बर 19, 2018 | समय 14:24 Hrs(IST) Sonali Sonali Sonali Singh Bisht

ਵਿਦੇਸ਼ ਚ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ

By HindusthanSamachar | Publish Date: May 18 2018 12:57PM
ਵਿਦੇਸ਼ ਚ ਪੰਜਾਬੀ ਨੌਜਵਾਨ ਨੂੰ ਮਾਰੀ ਗੋਲੀ, ਹਾਲਤ ਗੰਭੀਰ
ਚੰਡੀਗੜ, 18 ਮਈ (ਹਿ.ਸ.)। ਰੋਜੀ ਰੋਟੀ ਕਮਾਉਣ ਗਏ ਪੰਜਾਬ ਦੇ ਜਿਲਾ ਕਪੂਰਥਲਾ ਦੇ ਪਿੰਡ ਨਡਾਲਾ ਨਿਵਾਸੀ ਜਪਰੀਤ ਸਿੰਘ ਦੀ ਅਮਰੀਕਾ ਦੀ ਓਹਾਇਓ ਸੂਬੇ ਦੇ ਸ਼ਹਿਰ ਸਿਨਸਿਨਾਤੀ ’ਚ ਕਾਲੇ ਵਿਅਕਤੀ ਵੱਲੋਂ ਗੋਲੀ ਮਾਰ ਦਿੱਤੀ ਗਈ। ਉਹ ਇਸ ਵੇਲੇ ਹਸਪਤਾਲ ਚ ਜ਼ਖਮੀ ਹੈ। ਨੌਜਵਾਨ ਦੇ ਜੀਜਾ ਜੰਗ ਬਹਾਦਰ ਸਿੰਘ ਸੋਢੀ ਨੇ ਦੱਸਿਆ ਕਿ ਘਟਨਾ ਸਮੇਂ ਨੌਜਵਾਨ ਜਸਪ੍ਰੀਤ ਸਿੰਘ ਘਰ ਬਾਹਰ ਸੈਰ ਕਰ ਰਿਹਾ ਸੀ। ਇੱਕ ਕਾਲੇ ਵਿਅਕਤੀ ਨੇ ਉਸ ਨੂੰ ਗੋਲੀ ਮਾਰ ਦਿੱਤੀ। ਉਸ ਨੂੰ ਗੰਭੀਰ ਜ਼ਖਮੀ ਹਾਲਤ ਵਿੱਚ ਹਸਪਤਾਲ ਦਾਖਲ ਕਰਵਾਇਆ ਗਿਆ। ਉਕਤ ਨੌਜਵਾਨ ਕਰੀਬ 8 ਸਾਲ ਪਹਿਲਾਂ ਲੱਖਾਂ ਰੁਪਏ ਖਰਚ ਕੇ ਅਮਰੀਕਾ ਗਿਆ ਸੀ। ਇਸ ਵੇਲੇ ਆਪਣੀ ਪਤਨੀ ਜਸਪ੍ਰੀਤ ਕੌਰ ਤੇ 2 ਲੜਕੇ ਤੇ 2 ਲੜਕੀਆਂ ਨਾਲ ਸਿਨਸਿਨਾਤੀ ਸ਼ਹਿਰ ’ਚ ਰਹਿ ਰਿਹਾ ਸੀ। ਇਸ ਵੇਲੇ ਪਰਿਵਾਰ ਦਾ ਪੇਟ ਪਾਲਣ ਲਈ ਟਰਾਲਾ ਚਲਾਉਂਦਾ ਸੀ। ਹਾਸਲ ਜਾਣਕਾਰੀ ਅਨੁਸਾਰ ਮੌਕੇ ’ਤੇ ਪੁੱਜੀ ਹੈਮਿਲਟਨ ਪੁਲਿਸ ਨੇ ਬਰੋਡਰਿਕ ਮਲਿਕ ਜੋਨਸ ਰੋਬਿਟ ਨਾਂ ਦੇ ਦੋਸ਼ੀ ਕਾਲੇ ਵਿਅਕਤੀ ਨੂੰ ਪਿਸਤੌਲ ਸਮੇਤ ਗ੍ਰਿਫਤਾਰ ਕਰ ਲਿਆ ਤੇ ਮਾਮਲਾ ਦਰਜ ਕਰਕੇ ਜੇਲ੍ਹ ਭੇਜ ਦਿੱਤਾ। ਪੀੜਿਤ ਪਰਿਵਾਰ ਨੇ ਪੁੱਤਰ ਤੇ ਹੋਏ ਹਮਲੇ ਨੂੰ ਲੈ ਕੇ ਇਨਸਾਫ ਦੀ ਮੰਗ ਕੀਤੀ ਹੈ। ਹਿੰਦੂਸਥਾਨ ਸਮਾਚਾਰ/ਸੰਜੀਵ
image