Hindusthan Samachar
Banner 2 बुधवार, फरवरी 20, 2019 | समय 18:52 Hrs(IST) Sonali Sonali Sonali Singh Bisht

ਮੈਰੀਟੋਰੀਅਸ ਸਕੂਲਾਂ ਵਾਸਤੇ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਦੁਆਲੇ ਦਫ਼ਾ 144 ਲਾਗੂ

By HindusthanSamachar | Publish Date: May 18 2018 3:49PM
ਮੈਰੀਟੋਰੀਅਸ ਸਕੂਲਾਂ ਵਾਸਤੇ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਪ੍ਰੀਖਿਆ ਕੇਂਦਰ ਦੁਆਲੇ ਦਫ਼ਾ 144 ਲਾਗੂ
ਨਵਾਂਸ਼ਹਿਰ, 18 ਮਈ (ਹਿ.ਸ.)। ਜ਼ਿਲ੍ਹਾ ਮੈਜਿਸਟ੍ਰੇਟ ਅਮਿਤ ਕੁਮਾਰ ਵੱਲੋਂ 20 ਮਈ ਨੂੰ ਮੈਰੀਟੋਰੀਅਸ ਸਕੂਲਾਂ ਵਿੱਚ ਦਾਖਲੇ ਵਾਸਤੇ ਹੋਣ ਵਾਲੀ ਪ੍ਰਵੇਸ਼ ਪ੍ਰੀਖਿਆ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਨਵਾਂਸ਼ਹਿਰ ਵਿਖੇ ਬਣਾਏ ਗਏ ਪ੍ਰੀਖਿਆ ਕੇਂਦਰ ਦੇ ਆਲੇ-ਦੁਆਲੇ 100 ਮੀਟਰ ਦੇ ਘੇਰੇ ਵਿੱਚ ਧਾਰਾ 144 ਲਾਗੂ ਕੀਤੀ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਅਨੁਸਾਰ 12 ਵਜੇ ਤੋਂ 2 ਵਜੇ ਦੁਪਹਿਰ ਤੱਕ ਹੋਣ ਵਾਲੀ ਇਸ ਪ੍ਰਵੇਸ਼ ਪ੍ਰੀਖਿਆਂ ਨੂੰ ਨਿਰਵਿਘਨ ਢੰਗ ਨਾਲ ਨੇਪਰੇ ਚਾੜ੍ਹਨ ਅਤੇ ਕਿਸੇ ਵੀ ਤਰ੍ਹਾਂ ਦੀ ਅਣ-ਸੁਖਾਵੀਂ ਘਟਨਾ ਨੂੰ ਰੋਕਣ ਲਈ ਜਾਰੀ ਕੀਤੇ ਗਏ ਇਹ ਹੁਕਮ ਕੇਵਲ 20 ਮਈ ਵਾਸਤੇ ਹੀ ਲਾਗੂ ਹੋਣਗੇ। ਹਿੰਦੂਸਥਾਨ ਸਮਾਚਾਰ/ਸੰਜੀਵ
लोकप्रिय खबरें
चुनाव 2018
image