Hindusthan Samachar
Banner 2 बुधवार, फरवरी 20, 2019 | समय 19:55 Hrs(IST) Sonali Sonali Sonali Singh Bisht

ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਵੋਟਰ ਸੂਚੀਆਂ ਦੀ ਵਿਸ਼ੇਸ ਸੁਧਾਈ ਦਾ ਪ੍ਰੋਗਰਾਮ ਜਾਰੀ

By HindusthanSamachar | Publish Date: May 18 2018 3:54PM
ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਚ ਵੋਟਰ ਸੂਚੀਆਂ ਦੀ ਵਿਸ਼ੇਸ ਸੁਧਾਈ ਦਾ ਪ੍ਰੋਗਰਾਮ ਜਾਰੀ
ਨਵਾਂਸ਼ਹਿਰ, 18 ਮਈ (ਹਿ.ਸ.)। ਭਾਰਤ ਦੇ ਚੋਣ ਕਮਿਸ਼ਨ ਵੱਲੋਂ ਯੋਗਤਾ ਪਹਿਲੀ ਜਨਵਰੀ 2019 ਦੇ ਅਧਾਰ ''ਤੇ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦਾ ਪ੍ਰੋਗਰਾਮ ਜਾਰੀ ਕੀਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਸ੍ਰੀ ਅਮਿਤ ਕੁਮਾਰ ਨੇ ਦੱਸਿਆ ਕਿ ਚੋਣ ਕਮਿਸ਼ਨ ਵੱਲੋਂ ਜਾਰੀ ਕੀਤੇ ਗਏ ਪ੍ਰੋਗਰਾਮ ਅਨੁਸਾਰ 20 ਜੂਨ ਤੱਕ ਬੀ.ਐਲ.ਓਜ਼ ਵੱਲੋਂ ਘਰ-ਘਰ ਜਾ ਕੇ ਵੈਰੀਫਿਕੇਸ਼ਨ ਕੀਤੀ ਜਾਵੇਗੀ ਅਤੇ 21 ਜੂਨ ਤੋਂ 31 ਜੁਲਾਈ 2018 ਤੱਕ ਪੋਲਿੰਗ ਸਟੇਸ਼ਨਾ ਦੀ ਰੈਸ਼ਨੇਲਾਈਜੇਸ਼ਨ ਅਤੇ ਪੋਲਿੰਗ ਸਟੇਸ਼ਨਾਂ ਦੀਆਂ ਇਮਾਰਤਾਂ ਦੀ ਫਿਜ਼ੀਕਲ ਵੈਰੀਫਿਕੇਸ਼ਨ ਕੀਤੀ ਜਾਵੇਗੀ। ਇੱਕ ਅਗਸਤ ਤੋਂ 31 ਅਗਸਤ ਤੱਕ ਕੰਟਰੋਲ ਟੇਬਲਾਂ ਦੀ ਅਪਡੇਸ਼ਨ ਉਪਰੰਤ ਮਿਤੀ 01 ਸਤੰਬਰ, 2018 ਨੂੰ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾ ਕੀਤੀ ਜਾਵੇਗੀ। ਉਨ੍ਹਾਂ ਅੱਗੇ ਦੱਸਿਆ ਕਿ 1 ਸਤੰਬਰ ਤੋਂ 31 ਅਕਤੂਬਰ 2018 ਤੱਕ ਦਾਅਵੇ ਅਤੇ ਇਤਰਾਜ ਦਾਇਰ ਕਰਨ ਦਾ ਸਮਾਂ ਨਿਰਧਾਰਤ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਪ੍ਰਾਪਤ ਹੋਏ ਦਾਅਵੇ/ਇਤਰਾਜ਼ਾਂ ਦਾ ਨਿਪਟਾਰਾ ਮਿਤੀ 30 ਨਵੰਬਰ 2018 ਤੱਕ ਕਰਨ ਉਪਰੰਤ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਮਿਤੀ 04 ਜਨਵਰੀ, 2019 ਨੂੰ ਕੀਤੀ ਜਾਵੇਗੀ। ਹਿੰਦੂਸਥਾਨ ਸਮਾਚਾਰ/ਸੰਜੀਵ
लोकप्रिय खबरें
चुनाव 2018
image